ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ-ਸਪੀਕਰ ਕੁਲਤਾਰ ਸਿੰਘ ਸੰਧਵਾਂ


- ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਵਿਸ਼ੇਸ਼ ਯੋਗਦਾਨ ਨੂੰ ਕੀਤਾ ਯਾਦ
- 94 ਵੇਂ ਬਲੀਦਾਨ ਦਿਵਸ ਮੌਕੇ ਪਿੰਡ ਢੁੱਡੀਕੇ ਵਿਖੇ ਸ਼ਰਧਾ ਅਤੇ ਸਤਿਕਾਰ ਭੇਟ
ਢੁੱਡੀਕੇ (ਮੋਗਾ), 17 ਨਵੰਬਰ:
ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 94 ਵਾਂ ਬਲੀਦਾਨ ਦਿਵਸ ਅੱਜ ਉਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਿਰਕਤ ਕੀਤੀ ਜਦਕਿ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਸਾਬਕਾ ਮੰਤਰੀ ਸ੍ਰੀਮਤੀ ਮਾਲਤੀ ਥਾਪਰ, ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਵਾਈਸ ਚੇਅਰਮੈਨ ਸ੍ਰ. ਰਣਜੀਤ ਸਿੰਘ ਧੰਨਾ, ਸਕੱਤਰ ਰਾਜਜੰਗ ਸਿੰਘ, ਸਾਬਕਾ ਜ਼ਸਟਿਸ ਪੰਜਾਬ ਐਂਡ ਹਰਿਆਣਾ ਹਾਈਕੋਰਟ ਸ੍ਰ. ਜ਼ੋਰਾ ਸਿੰਘ ਤੋਂ ਇਲਾਵਾ ਵਿਦਿਆਰਥੀ ਅਤੇ ਹੋਰ ਲੋਕ ਹਾਜ਼ਰ ਸਨ।
ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਹਰੇਕ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਉੱਤੇ ਮਾਣ ਹੈ, ਜਿਨਾਂ ਦੇ ਸਿਰ 'ਤੇ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਲਾਲਾ ਲਾਜਪਤ ਰਾਏ ਜੀ ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉਥੇ ਹੀ ਉਨਾਂ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ। ਉਹਨਾਂ ਭਰੋਸਾ ਦਿਵਾਇਆ ਕਿ ਪਿੰਡ ਢੁੱਡੀਕੇ ਦੇ ਵਿਕਾਸ ਕਾਰਜਾਂ ਵਿੱਚ ਪੰਜਾਬ ਸਰਕਾਰ ਵੱਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਢੁੱਡੀਕੇ ਕਮੇਟੀ ਨੂੰ ਇੱਕ ਲੱਖ ਰੁਪਏ ਸਲਾਨਾ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਕਾਫੀ ਸਮੇਂ ਤੋਂ ਬੰਦ ਹੋਣ ਦੀ ਗੱਲ ਜਦੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਧਿਆਨ ਵਿੱਚ ਲਿਆਂਦੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ